desi_gr_pics desi_gr_pics

1145 posts   6781 followers   258 followings

Desi GR Pics  Tarsem jassar Babbu maan Preet harpal Sartaaj Fb/ @desiGRpics Whatsapp > +919781646364 Fb/ ਤੇਰੇ ਬਿਨ ਮਰ ਤਾਂ ਸਕਦੇ ਆਂ, ਤੇਰੇ ਬਿਨ ਜੀ ਨਈਂ ਸਕਦੇ Desi GR Pics

http://www.facebook.com/desiGRpics

ਜੇ ਦਿਲਾਂ ਵਿੱਚ ਹੋਵੇ ਨਜ਼ਦੀਕੀ ਤਾਂ
ਸਕੇ ਸਾਕ ਦੀ ਲੋੜ ਨਹੀਂ
ਰੂਹਾਂ ਆਪੇ ਸੱਦ ਲੈਂਦੀਆਂ ਨੇ
ਕਿਸੇ ਹਾਕ ਦੀ ਲੋੜ ਨਹੀ... @desi_gr_pics #desi_gr_pics #desigrpics

ਕੁਝ ਦੁਨੀਆ ਦਾਰੀ ਨੇ ਕੁਝ ਲੋਕਾਂ ਨੇ ਤੇ ਬਾਕੀ ਮਾੜੀਆਂ ਸੋਚਾਂ ਨੇ ਇਨਸਾਨ ਬਦਲ ਕੇ ਰੱਖ ਦਿੱਤਾ... @desi_gr_pics #desi_gr_pics #desigrpics #desi #GR #Pics

Amrit vele Da HUKAMNAMA SRI DARBAR SAHIB SRI AMRITSAR, ANG 727, 27-July.-2017ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ #Waheguru G 🙏

ਬਹੁਤ ਕਮੀਆਂ ਹੋਣਗੀਆਂ
ਬੜਾ ਕੁੱਝ ਮੰਦਾ ਹੋਵੇਗਾ
ਪਰ ਜੋ ਤੁਸੀਂ ਐਨਾ ਪਿਆਰ ਦਿੱਤਾ
ਕੁੱਝ ਨਾ ਕੁੱਝ ਤਾਂ ਚੰਗਾ ਹੋਵੇਗਾ... @desi_gr_pics @itsmahisharma #desi #GR #Pics #desigrpics #desi_gr_pics

AMRIT VELE DA HUKAMNAMA SRI DARBAR SAHIB SRI AMRITSAR, ANG 636, 26-Jul-2017ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। #Waheguru G 🙏

ਅਸੀਂ ਤੇਰੀਆਂ ਯਾਦਾਂ ਵਿੱਚ ਕੁੱਝ ਇਸ ਤਰਾਂ ਗੁਵਾਚ ਗਏ
ਕਿ ਸਭ ਨੂੰ ਮੇਰੀ ਤੇ ਮੈਨੂੰ ਤੇਰੀ ਫਿਕਰ ਰਹਿੰਦੀ ਏ... @desi_gr_pics #desi_gr_pics #desigrpics #desi #GR #Pics

ਉਂਝ ਤੈਨੂੰ ਇੰਟਰਨੈੱਟ ਤੋਂ ਕੋਈ ਰੋਕ ਨਹੀਂ
ਪਰ ਗੰਦੀਆਂ ਮੰਦੀਆਂ ਸਾਈਟਾਂ ਤੇ ਨਾ ਜਾਇਆ ਕਰ... @desi_gr_pics #desi_gr_pics #desigrpics @babbumaan9 #desi #GR #Pics

Amritvele da Hukamnama Sri Darbar Sahib, Sri Amritsar, Ang 670' 25-Jul-2017ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ॥੨॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। #Waheguru G 🙏

ਨੀ ਮੈਂ ਮਿੱਟੀ ਦੇ ਨਾਲ ਮਿੱਟੀ ਹੋਣਾ ਚਾਹੁੰਦਾ ਹਾਂ,
ਤੈਨੂੰ ਮਿੱਟੀ ਤੋਂ ਐਲਰਜ਼ੀ ਏ ਮੁਟਿਆਰੇ... @desi_gr_pics #desigrpics #desi_gr_pics @officialgarrysandhu @babbumaan9

ਉੱਚੀਆਂ ਹਵਾਵਾਂ 'ਚ ਨਾ ਉੱਡ ਸੱਜਣਾ
ਫਲ ਨੀਵਿਆਂ ਰੁੱਖਾਂ ਨੂੰ ਸਦਾ ਲੱਗਦੇ... @desi_gr_pics #desi #GR #Pics #desigrpics #desi_gr_pics

Hukamnama Sri Harmandir Sahib Ji - July 24th, 2017 Ang 731[MONDAY], 9th Saawan (Samvat 549 Nanakshahi)ਸੂਹੀ ਮਹਲਾ ੪ ॥ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿਮਹਘਾ ॥੧॥ ਰਹਾਉ ॥
☬ ਪੰਜਾਬੀ ਵਿਆਖਿਆ :- ☬ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ।ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ। #Waheguru G 🙏

Most Popular Instagram Hashtags